Ang 997
1 ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥
2 ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥
3 ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥
4 ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥
5 ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥
6 ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥
7 ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥
8 ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥
9 ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥
10 ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥
11 ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥
12 ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥
13 ਮਾਰੂ ਮਹਲਾ ੪ ॥
14 ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥
15 ਮਿਲਿ ਸੰਗਤਿ ਸਰਧਾ ਊਪਜੈ ਗੁਰਸਬਦੀ ਹਰਿ ਰਸੁ ਚਾਖੁ ॥
16 ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥
17 ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥
18 ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥
19 ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥
20 ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥
21 ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥
22 ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥
23 ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥
24 ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥
25 ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥
26 ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥
27 ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥
28 ਮਾਰੂ ਮਹਲਾ ੪ ਘਰੁ ੫ ॥
29 ੴ ਸਤਿਗੁਰ ਪ੍ਰਸਾਦਿ ॥
30 ਹਰਿ ਹਰਿ ਭਗਤਿ ਭਰੇ ਭੰਡਾਰਾ ॥
31 ਗੁਰਮੁਖਿ ਰਾਮੁ ਕਰੇ ਨਿਸਤਾਰਾ ॥
32 ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥
33 ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥
34 ਹਰਿ ਹਿਰਦੈ ਸਦਾ ਸਦਾ ਸਮਾਲੀ ॥
35 ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥