Ang 1178
1 ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥
2 ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥
3 ਜਨਮ ਮਰਣ ਦੋਊ ਦੁਖ ਭਾਗੇ ॥੩॥
4 ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥
5 ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥
6 ਬਸੰਤੁ ਹਿੰਡੋਲ ਮਹਲਾ ੪ ਘਰੁ ੨ ॥
7 ੴ ਸਤਿਗੁਰ ਪ੍ਰਸਾਦਿ ॥
8 ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥
9 ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥
10 ਮਾਧੋ ਸਾਧੂ ਜਨ ਦੇਹੁ ਮਿਲਾਇ ॥
11 ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥
12 ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥
13 ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥
14 ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥
15 ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥
16 ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥
17 ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥
18 ਬਸੰਤੁ ਮਹਲਾ ੪ ਹਿੰਡੋਲ ॥
19 ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥
20 ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥
21 ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥
22 ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥
23 ਤੁਮੑਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥
24 ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥
25 ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥
26 ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥
27 ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥
28 ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥
29 ਬਸੰਤੁ ਹਿੰਡੋਲ ਮਹਲਾ ੪ ॥
30 ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥
31 ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥
32 ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥
33 ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥