Sri Guru Granth Sahib Ji

Ang 1254

Mudar de tradução

1 ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ ॥

2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3 ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥

4 ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥

5 ਪ੍ਰਾਣੀ ਏਕੋ ਨਾਮੁ ਧਿਆਵਹੁ ॥

6 ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥

7 ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥

8 ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

9 ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥

10 ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥

11 ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥

12 ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

13 ਮਲਾਰ ਮਹਲਾ ੧ ॥

14 ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥

15 ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥

16 ਬਰਸੁ ਘਨਾ ਮੇਰਾ ਮਨੁ ਭੀਨਾ ॥

17 ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥

18 ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥

19 ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥

20 ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥

21 ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥

22 ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥

23 ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥

24 ਮਲਾਰ ਮਹਲਾ ੧ ॥

25 ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos