Ang 1314
1 ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥
2 ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥
3 ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥
4 ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥
5 ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥
6 ਸਲੋਕ ਮਃ ੪ ॥
7 ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
8 ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥
9 ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥
10 ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥
11 ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥
12 ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥
13 ਮਃ ੪ ॥
14 ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥
15 ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥
16 ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥
17 ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥
18 ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥
19 ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥
20 ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥
21 ਪਉੜੀ ॥
22 ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥
23 ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥
24 ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥
25 ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥
26 ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥
27 ਸਲੋਕ ਮਃ ੪ ॥
28 ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥
29 ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥
30 ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥
31 ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥
32 ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥
33 ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥
34 ਮਃ ੪ ॥
35 ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥
36 ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥