Ang 1414
1 ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥
2 ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥
3 ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥
4 ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥
5 ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥
6 ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥
7 ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥
8 ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥
9 ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥
10 ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥
11 ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥
12 ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥
13 ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥
14 ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥
15 ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥
16 ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥
17 ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥
18 ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥
19 ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥
20 ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥
21 ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥
22 ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥
23 ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥
24 ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥
25 ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥
26 ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥
27 ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥
28 ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥
29 ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥
30 ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥
31 ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥
32 ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥
33 ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥
34 ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥
35 ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥
36 ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥