Ang 19
1 ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥
2 ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥
3 ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥
4 ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥
5 ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥
6 ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥
7 ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥
8 ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥
9 ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥
10 ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥
11 ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥
12 ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥
13 ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥
14 ਸਿਰੀਰਾਗੁ ਮਹਲਾ ੧ ॥
15 ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥
16 ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥
17 ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥
18 ਮੂੜੇ ਰਾਮੁ ਜਪਹੁ ਗੁਣ ਸਾਰਿ ॥
19 ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥
20 ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥
21 ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥
22 ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥
23 ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥
24 ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥
25 ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥
26 ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥
27 ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥
28 ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥
29 ਸਿਰੀਰਾਗੁ ਮਹਲ ੧ ॥
30 ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥
31 ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥
32 ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥
33 ਮਨ ਰੇ ਸਬਦਿ ਤਰਹੁ ਚਿਤੁ ਲਾਇ ॥
34 ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥
35 ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥
36 ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥
37 ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥
38 ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥
39 ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥
40 ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥
41 ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥