Sri Guru Granth Sahib Ji

Ang 265

Mudar de tradução

1 ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥

2 ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥

3 ਜਨੁ ਰਾਤਾ ਹਰਿ ਨਾਮ ਕੀ ਸੇਵਾ ॥

4 ਨਾਨਕ ਪੂਜੈ ਹਰਿ ਹਰਿ ਦੇਵਾ ॥੬॥

5 ਹਰਿ ਹਰਿ ਜਨ ਕੈ ਮਾਲੁ ਖਜੀਨਾ ॥

6 ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥

7 ਹਰਿ ਹਰਿ ਜਨ ਕੈ ਓਟ ਸਤਾਣੀ ॥

8 ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥

9 ਓਤਿ ਪੋਤਿ ਜਨ ਹਰਿ ਰਸਿ ਰਾਤੇ ॥

10 ਸੁੰਨ ਸਮਾਧਿ ਨਾਮ ਰਸ ਮਾਤੇ ॥

11 ਆਠ ਪਹਰ ਜਨੁ ਹਰਿ ਹਰਿ ਜਪੈ ॥

12 ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥

13 ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥

14 ਨਾਨਕ ਜਨ ਸੰਗਿ ਕੇਤੇ ਤਰੇ ॥੭॥

15 ਪਾਰਜਾਤੁ ਇਹੁ ਹਰਿ ਕੋ ਨਾਮ ॥

16 ਕਾਮਧੇਨ ਹਰਿ ਹਰਿ ਗੁਣ ਗਾਮ ॥

17 ਸਭ ਤੇ ਊਤਮ ਹਰਿ ਕੀ ਕਥਾ ॥

18 ਨਾਮੁ ਸੁਨਤ ਦਰਦ ਦੁਖ ਲਥਾ ॥

19 ਨਾਮ ਕੀ ਮਹਿਮਾ ਸੰਤ ਰਿਦ ਵਸੈ ॥

20 ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥

21 ਸੰਤ ਕਾ ਸੰਗੁ ਵਡਭਾਗੀ ਪਾਈਐ ॥

22 ਸੰਤ ਕੀ ਸੇਵਾ ਨਾਮੁ ਧਿਆਈਐ ॥

23 ਨਾਮ ਤੁਲਿ ਕਛੁ ਅਵਰੁ ਨ ਹੋਇ ॥

24 ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

25 ਸਲੋਕੁ ॥

26 ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥

27 ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

28 ਅਸਟਪਦੀ ॥

29 ਜਾਪ ਤਾਪ ਗਿਆਨ ਸਭਿ ਧਿਆਨ ॥

30 ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥

31 ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥

32 ਸਗਲ ਤਿਆਗਿ ਬਨ ਮਧੇ ਫਿਰਿਆ ॥

33 ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥

34 ਪੁੰਨ ਦਾਨ ਹੋਮੇ ਬਹੁ ਰਤਨਾ ॥

35 ਸਰੀਰੁ ਕਟਾਇ ਹੋਮੈ ਕਰਿ ਰਾਤੀ ॥

36 ਵਰਤ ਨੇਮ ਕਰੈ ਬਹੁ ਭਾਤੀ ॥

37 ਨਹੀ ਤੁਲਿ ਰਾਮ ਨਾਮ ਬੀਚਾਰ ॥

38 ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥

39 ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥

40 ਮਹਾ ਉਦਾਸੁ ਤਪੀਸਰੁ ਥੀਵੈ ॥

41 ਅਗਨਿ ਮਾਹਿ ਹੋਮਤ ਪਰਾਨ ॥

42 ਕਨਿਕ ਅਸ੍ਵ ਹੈਵਰ ਭੂਮਿ ਦਾਨ ॥

43 ਨਿਉਲੀ ਕਰਮ ਕਰੈ ਬਹੁ ਆਸਨ ॥

44 ਜੈਨ ਮਾਰਗ ਸੰਜਮ ਅਤਿ ਸਾਧਨ ॥

45 ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥

46 ਤਉ ਭੀ ਹਉਮੈ ਮੈਲੁ ਨ ਜਾਵੈ ॥

47 ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥

48 ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥

49 ਮਨ ਕਾਮਨਾ ਤੀਰਥ ਦੇਹ ਛੁਟੈ ॥

50 ਗਰਬੁ ਗੁਮਾਨੁ ਨ ਮਨ ਤੇ ਹੁਟੈ ॥

51 ਸੋਚ ਕਰੈ ਦਿਨਸੁ ਅਰੁ ਰਾਤਿ ॥

52 ਮਨ ਕੀ ਮੈਲੁ ਨ ਤਨ ਤੇ ਜਾਤਿ ॥

53 ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥

54 ਮਨ ਤੇ ਕਬਹੂ ਨ ਬਿਖਿਆ ਟਰੈ ॥

55 ਜਲਿ ਧੋਵੈ ਬਹੁ ਦੇਹ ਅਨੀਤਿ ॥

56 ਸੁਧ ਕਹਾ ਹੋਇ ਕਾਚੀ ਭੀਤਿ ॥

57 ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥

58 ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥

59 ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos