Ang 320
1 ਪਉੜੀ ॥
2 ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥
3 ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥
4 ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥
5 ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥
6 ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥
7 ਸਲੋਕ ਮਃ ੫ ॥
8 ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥
9 ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥
10 ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥
11 ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥
12 ਮਃ ੫ ॥
13 ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
14 ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥
15 ਪਉੜੀ ॥
16 ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥
17 ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥
18 ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥
19 ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥
20 ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥
21 ਸਲੋਕ ਮਃ ੫ ॥
22 ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥
23 ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥
24 ਮਃ ੫ ॥
25 ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥
26 ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥
27 ਪਉੜੀ ॥
28 ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥
29 ਸਾਧਾ ਸਰਣੀ ਜੋ ਪਵੈ ਸੋ ਛੁਟੈ ਬਧਾ ॥
30 ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥
31 ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥
32 ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥
33 ਸਲੋਕ ਮਃ ੫ ॥
34 ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥
35 ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥
36 ਮਃ ੫ ॥
37 ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥
38 ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥
39 ਪਉੜੀ ॥
40 ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥
41 ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥
42 ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥
43 ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥
44 ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥
45 ਸਲੋਕ ਮਃ ੫ ॥
46 ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥
47 ਗਾਲੑੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥
48 ਮਃ ੫ ॥
49 ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥