Ang 494
1 ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨੑ ਵਚਨ ਗੁਰੂ ਸਤਿਗੁਰ ਮਨਿ ਭਾਇਆ ॥
2 ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥
3 ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥
4 ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥
5 ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥
6 ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
7 ਗੂਜਰੀ ਮਹਲਾ ੪ ॥
8 ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥
9 ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥
10 ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥
11 ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥
12 ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥
13 ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥
14 ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥
15 ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥
16 ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥
17 ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥
18 ੴ ਸਤਿਗੁਰ ਪ੍ਰਸਾਦਿ ॥
19 ਗੂਜਰੀ ਮਹਲਾ ੪ ਘਰੁ ੩ ॥
20 ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥
21 ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥
22 ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥
23 ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥
24 ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥
25 ਵਿਚੇ ਗ੍ਰਿਸਤ ਉਦਾਸ ਰਹਾਈ ॥੨॥
26 ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥
27 ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥
28 ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥
29 ਸੋ ਹਮ ਕਰਹ ਜੁ ਆਪਿ ਕਰਾਏ ॥੪॥
30 ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥
31 ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥