Ang 521
1 ਮਃ ੫ ॥
2 ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥
3 ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥
4 ਪਉੜੀ ॥
5 ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥
6 ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥
7 ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥
8 ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥
9 ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥
10 ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥
11 ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥
12 ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥
13 ਸਲੋਕ ਮਃ ੫ ॥
14 ਕੜਛੀਆ ਫਿਰੰਨੑਿ ਸੁਆਉ ਨ ਜਾਣਨੑਿ ਸੁਞੀਆ ॥
15 ਸੇਈ ਮੁਖ ਦਿਸੰਨੑਿ ਨਾਨਕ ਰਤੇ ਪ੍ਰੇਮ ਰਸਿ ॥੧॥
16 ਮਃ ੫ ॥
17 ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥
18 ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥
19 ਪਉੜੀ ॥
20 ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥
21 ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥
22 ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥
23 ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥
24 ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥
25 ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥
26 ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥
27 ਪਾਈਅਨੑਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥
28 ਸਲੋਕ ਮਃ ੫ ॥
29 ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥
30 ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
31 ਮਃ ੫ ॥
32 ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨੑਿ ਕੈ ॥
33 ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥
34 ਪਉੜੀ ॥
35 ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥
36 ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥
37 ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥
38 ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥
39 ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥
40 ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥
41 ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥
42 ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
43 ਸਲੋਕ ਮਃ ੫ ॥
44 ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
45 ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
46 ਮਃ ੫ ॥
47 ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
48 ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥
49 ਪਉੜੀ ॥
50 ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
51 ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥
52 ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥