Ang 602
1 ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥
2 ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥
3 ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥
4 ਕਰਮ ਕਰਹਿ ਗੁਰਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥
5 ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥
6 ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥
7 ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥
8 ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥
9 ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥
10 ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥
11 ਸੋਰਠਿ ਮਹਲਾ ੩ ਚੌਤੁਕੇ ॥
12 ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥
13 ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥
14 ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥
15 ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥
16 ਭਾਈ ਰੇ ਸਦਾ ਰਹਹੁ ਸਰਣਾਈ ॥
17 ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥
18 ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥
19 ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥
20 ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥
21 ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥
22 ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥
23 ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥
24 ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥
25 ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥
26 ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥
27 ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥
28 ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥
29 ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥
30 ਸੋਰਠਿ ਮਃ ੩ ਦੁਤੁਕੇ ॥
31 ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥
32 ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥
33 ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥
34 ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥