Sri Guru Granth Sahib Ji

Ang 67

Mudar de tradução

1 ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥

2 ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥

3 ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥

4 ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥

5 ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥

6 ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥

7 ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥

8 ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥

9 ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥

10 ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥

11 ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥

12 ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥

13 ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥

14 ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥

15 ਸਿਰੀਰਾਗੁ ਮਹਲਾ ੩ ॥

16 ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥

17 ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥

18 ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥

19 ਮਨ ਰੇ ਨਾਮੁ ਜਪਹੁ ਸੁਖੁ ਹੋਇ ॥

20 ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥

21 ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥

22 ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥

23 ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥

24 ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥

25 ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥

26 ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥

27 ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥

28 ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥

29 ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥

30 ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥

31 ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥

32 ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥

33 ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥

34 ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥

35 ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥

36 ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos