Sri Guru Granth Sahib Ji

Ang 683

Mudar de tradução

1 ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ ॥

2 ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥੧॥

3 ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮ ॥

4 ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥੨॥੨੦॥੫੧॥

5 ਧਨਾਸਰੀ ਮਃ ੫ ॥

6 ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥

7 ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥

8 ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥

9 ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥

10 ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥

11 ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥

12 ਧਨਾਸਰੀ ਮਹਲਾ ੫ ਘਰੁ ੯ ਪੜਤਾਲ ॥

13 ੴ ਸਤਿਗੁਰ ਪ੍ਰਸਾਦਿ ॥

14 ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥

15 ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥

16 ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥

17 ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥

18 ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥

19 ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥

20 ਧਨਾਸਰੀ ਮਹਲਾ ੫ ॥

21 ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥

22 ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥

23 ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥

24 ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥

25 ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥

26 ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥

27 ਧਨਾਸਰੀ ਮਹਲਾ ੫ ਘਰੁ ੧੨ ॥

28 ੴ ਸਤਿਗੁਰ ਪ੍ਰਸਾਦਿ ॥

29 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

30 ਵਡੈ ਭਾਗਿ ਭੇਟੇ ਗੁਰਦੇਵਾ ॥

31 ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos