Sri Guru Granth Sahib Ji

Ang 699

Mudar de tradução

1 ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥

2 ਕਰਿ ਕੀਰਤਿ ਜਸੁ ਅਗਮ ਅਥਾਹਾ ॥

3 ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥

4 ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥

5 ਜੈਤਸਰੀ ਮਃ ੪ ॥

6 ਰਸਿ ਰਸਿ ਰਾਮੁ ਰਸਾਲੁ ਸਲਾਹਾ ॥

7 ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥

8 ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥

9 ਹਰਿ ਹਰਿ ਗੁਣ ਗੋਵਿੰਦ ਜਪਾਹਾ ॥

10 ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥

11 ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥

12 ਨਾਮੁ ਰਤਨੁ ਹਰਿ ਨਾਮੁ ਜਪਾਹਾ ॥

13 ਹਰਿ ਗੁਣ ਗਾਇ ਸਦਾ ਲੈ ਲਾਹਾ ॥

14 ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥

15 ਜਪਿ ਜਗਦੀਸੁ ਜਪਉ ਮਨ ਮਾਹਾ ॥

16 ਹਰਿ ਹਰਿ ਜਗੰਨਾਥੁ ਜਗਿ ਲਾਹਾ ॥

17 ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥

18 ਜੈਤਸਰੀ ਮਹਲਾ ੪ ॥

19 ਆਪੇ ਜੋਗੀ ਜੁਗਤਿ ਜੁਗਾਹਾ ॥

20 ਆਪੇ ਨਿਰਭਉ ਤਾੜੀ ਲਾਹਾ ॥

21 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥

22 ਆਪੇ ਦੀਪ ਲੋਅ ਦੀਪਾਹਾ ॥

23 ਆਪੇ ਸਤਿਗੁਰੁ ਸਮੁੰਦੁ ਮਥਾਹਾ ॥

24 ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥

25 ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥

26 ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥

27 ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥

28 ਆਪੇ ਵਡ ਦਾਣਾ ਵਡ ਸਾਹਾ ॥

29 ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥

30 ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥

31 ਜੈਤਸਰੀ ਮਹਲਾ ੪ ॥

32 ਮਿਲਿ ਸਤਸੰਗਤਿ ਸੰਗਿ ਗੁਰਾਹਾ ॥

33 ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥

34 ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥

35 ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥

36 ਕਰਿ ਕਿਰਪਾ ਸਤਿਗੁਰੂ ਮਿਲਾਹਾ ॥

37 ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥

38 ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥

39 ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥

40 ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥

41 ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥

42 ਕਿਲਵਿਖ ਮੈਲੁ ਪਾਪ ਧੋਵਾਹਾ ॥

43 ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos