Ang 783
1 ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥
2 ਸੂਹੀ ਮਹਲਾ ੫ ॥
3 ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥
4 ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥
5 ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥
6 ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥
7 ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥
8 ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥
9 ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥
10 ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥
11 ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥
12 ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥
13 ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥
14 ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥
15 ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥
16 ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥
17 ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥
18 ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥
19 ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥
20 ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥
21 ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥
22 ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥
23 ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥
24 ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥
25 ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥
26 ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥
27 ਸੂਹੀ ਮਹਲਾ ੫ ॥
28 ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
29 ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
30 ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥
31 ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥
32 ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥
33 ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
34 ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥