Sri Guru Granth Sahib Ji

Ang 89

Mudar de tradução

1 ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥

2 ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥

3 ਸਲੋਕ ਮਃ ੨ ॥

4 ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥

5 ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥

6 ਮਃ ੫ ॥

7 ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥

8 ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥

9 ਪਉੜੀ ॥

10 ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥

11 ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥

12 ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥

13 ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥

14 ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥

15 ਸਲੋਕ ਮਃ ੩ ॥

16 ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥

17 ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥

18 ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥

19 ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥

20 ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥

21 ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥

22 ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥

23 ਮਃ ੩ ॥

24 ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥

25 ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥

26 ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥

27 ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥

28 ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥

29 ਪਉੜੀ ॥

30 ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥

31 ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥

32 ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥

33 ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥

34 ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥

35 ਸਲੋਕ ਮਃ ੩ ॥

36 ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥

37 ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥

38 ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥

39 ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos