Sri Guru Granth Sahib Ji

Ang 970

Mudar de tradução

1 ਪੂਰਬ ਜਨਮ ਹਮ ਤੁਮੑਰੇ ਸੇਵਕ ਅਬ ਤਉ ਮਿਟਿਆ ਨ ਜਾਈ ॥

2 ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥

3 ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥

4 ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥

5 ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥

6 ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮੑਾਰਿ ॥੪॥

7 ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥

8 ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥

9 ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥

10 ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥੧॥

11 ਕਾਹੇ ਮੇਰੇ ਬਾਮੑਨ ਹਰਿ ਨ ਕਹਹਿ ॥

12 ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥੧॥ ਰਹਾਉ ॥

13 ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥

14 ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰ ਦੀਪਕੁ ਲੈ ਕੂਪਿ ਪਰਹਿ ॥੨॥

15 ਤੂੰ ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀ ਕੈਸੇ ਕੈ ਬਨਹਿ ॥

16 ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੇ ਪਾਂਡੇ ਡੂਬਿ ਮਰਹਿ ॥੩॥੫॥

17 ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥

18 ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥੧॥

19 ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ ॥

20 ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥੧॥ ਰਹਾਉ ॥

21 ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ ॥

22 ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥੨॥

23 ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥

24 ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥੩॥੬॥

25 ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰ ਕਾ ਕਰਹੁ ਬੀਚਾਰੁ ਰੇ ॥

26 ਖਿੰਥਾ ਇਹੁ ਤਨੁ ਸੀਅਉ ਅਪਨਾ ਨਾਮੁ ਕਰਉ ਆਧਾਰੁ ਰੇ ॥੧॥

27 ਐਸਾ ਜੋਗੁ ਕਮਾਵਹੁ ਜੋਗੀ ॥

28 ਜਪ ਤਪ ਸੰਜਮੁ ਗੁਰਮੁਖਿ ਭੋਗੀ ॥੧॥ ਰਹਾਉ ॥

29 ਬੁਧਿ ਬਿਭੂਤਿ ਚਢਾਵਉ ਅਪੁਨੀ ਸਿੰਗੀ ਸੁਰਤਿ ਮਿਲਾਈ ॥

30 ਕਰਿ ਬੈਰਾਗੁ ਫਿਰਉ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥੨॥

31 ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥

32 ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥੩॥੭॥

33 ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥

34 ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos