Ang 1046
1 ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥
2 ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥
3 ਆਪੇ ਆਇ ਮਿਲਿਆ ਸੁਖਦਾਤਾ ॥
4 ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥
5 ਗੁਰਮੁਖਿ ਨਾਮਿ ਮਿਲੈ ਵਡਿਆਈ ॥
6 ਮਨਮੁਖਿ ਨਿੰਦਕਿ ਪਤਿ ਗਵਾਈ ॥
7 ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥
8 ਸਬਦਿ ਮਰੈ ਸੋਈ ਜਨੁ ਪੂਰਾ ॥
9 ਸਤਿਗੁਰੁ ਆਖਿ ਸੁਣਾਏ ਸੂਰਾ ॥
10 ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥
11 ਪੜਿ ਪੰਡਿਤੁ ਅਵਰਾ ਸਮਝਾਏ ॥
12 ਘਰ ਜਲਤੇ ਕੀ ਖਬਰਿ ਨ ਪਾਏ ॥
13 ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥
14 ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥
15 ਬਿਨੁ ਸਬਦੈ ਹਉਮੈ ਕਿਨਿ ਮਾਰੀ ॥
16 ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥
17 ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥
18 ਸਬਦਿ ਮੁਏ ਹਰਿ ਨਾਮਿ ਨਿਵਾਸੀ ॥
19 ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥
20 ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥
21 ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥
22 ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥
23 ਸਚੈ ਸਬਦਿ ਸਚੀ ਪਤਿ ਹੋਈ ॥
24 ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥
25 ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥
26 ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥
27 ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥
28 ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥
29 ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥
30 ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥
31 ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥
32 ਆਪੇ ਸਿਰਜੇ ਦੇ ਵਡਿਆਈ ॥
33 ਆਪੇ ਭਾਣੈ ਦੇਇ ਮਿਲਾਈ ॥
34 ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥
35 ਸਤਿਗੁਰੁ ਸੇਵਹਿ ਸੇ ਜਨ ਸਾਚੇ ॥
36 ਮਨਮੁਖ ਸੇਵਿ ਨ ਜਾਣਨਿ ਕਾਚੇ ॥
37 ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥
38 ਜੁਗਿ ਜੁਗਿ ਸਾਚਾ ਏਕੋ ਦਾਤਾ ॥
39 ਪੂਰੈ ਭਾਗਿ ਗੁਰਸਬਦੁ ਪਛਾਤਾ ॥
40 ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥
41 ਹਉਮੈ ਮਾਇਆ ਮੈਲੁ ਕਮਾਇਆ ॥
42 ਮਰਿ ਮਰਿ ਜੰਮਹਿ ਦੂਜਾ ਭਾਇਆ ॥
43 ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥