Ang 1047
1 ਜੋ ਤਿਸੁ ਭਾਵੈ ਸੋਈ ਕਰਸੀ ॥
2 ਆਪਹੁ ਹੋਆ ਨਾ ਕਿਛੁ ਹੋਸੀ ॥
3 ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥
4 ਮਾਰੂ ਮਹਲਾ ੩ ॥
5 ਜੋ ਆਇਆ ਸੋ ਸਭੁ ਕੋ ਜਾਸੀ ॥
6 ਦੂਜੈ ਭਾਇ ਬਾਧਾ ਜਮ ਫਾਸੀ ॥
7 ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥੧॥
8 ਆਪੇ ਕਰਤਾ ਕਰਿ ਕਰਿ ਵੇਖੈ ॥
9 ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥
10 ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥੨॥
11 ਮਨਮੁਖ ਸਹਸਾ ਬੂਝ ਨ ਪਾਈ ॥
12 ਮਰਿ ਮਰਿ ਜੰਮੈ ਜਨਮੁ ਗਵਾਈ ॥
13 ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥੩॥
14 ਧੰਧੈ ਧਾਵਤ ਮਨੁ ਭਇਆ ਮਨੂਰਾ ॥
15 ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥
16 ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥੪॥
17 ਦੁਰਮਤਿ ਝੂਠੀ ਬੁਰੀ ਬੁਰਿਆਰਿ ॥
18 ਅਉਗਣਿਆਰੀ ਅਉਗਣਿਆਰਿ ॥
19 ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥੫॥
20 ਅਉਗਣਿਆਰੀ ਕੰਤ ਨ ਭਾਵੈ ॥
21 ਮਨ ਕੀ ਜੂਠੀ ਜੂਠੁ ਕਮਾਵੈ ॥
22 ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥੬॥
23 ਦੁਰਮਤਿ ਖੋਟੀ ਖੋਟੁ ਕਮਾਵੈ ॥
24 ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥
25 ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥੭॥
26 ਆਪੇ ਹੁਕਮੁ ਕਰੇ ਸਭੁ ਵੇਖੈ ॥
27 ਇਕਨਾ ਬਖਸਿ ਲਏ ਧੁਰਿ ਲੇਖੈ ॥
28 ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥੮॥
29 ਹਉਮੈ ਧਾਤੁ ਮੋਹ ਰਸਿ ਲਾਈ ॥
30 ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥
31 ਆਪੇ ਮੇਲੈ ਆਪੇ ਕਰਿ ਵੇਖੈ ਬਿਨੁ ਸਤਿਗੁਰ ਬੂਝ ਨ ਪਾਈ ਹੇ ॥੯॥
32 ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥
33 ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥
34 ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥੧੦॥
35 ਕਾਲੁ ਮਾਰਿ ਗੁਰ ਸਬਦਿ ਨਿਵਾਰੇ ॥
36 ਹਰਿ ਕਾ ਨਾਮੁ ਰਖੈ ਉਰ ਧਾਰੇ ॥
37 ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥੧੧॥
38 ਦੂਜੈ ਭਾਇ ਫਿਰੈ ਦੇਵਾਨੀ ॥
39 ਮਾਇਆ ਮੋਹਿ ਦੁਖ ਮਾਹਿ ਸਮਾਨੀ ॥
40 ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥੧੨॥
41 ਕਿਸ ਨੋ ਕਹੀਐ ਜਾ ਆਪਿ ਕਰਾਏ ॥
42 ਜਿਤੁ ਭਾਵੈ ਤਿਤੁ ਰਾਹਿ ਚਲਾਏ ॥
43 ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥੧੩॥
44 ਆਪੇ ਕਰਤਾ ਆਪੇ ਭੁਗਤਾ ॥
45 ਆਪੇ ਸੰਜਮੁ ਆਪੇ ਜੁਗਤਾ ॥
46 ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥੧੪॥
47 ਸੇ ਵਡਭਾਗੀ ਜਿਨੀ ਏਕੋ ਜਾਤਾ ॥