Ang 1051
1 ਗੁਰਮੁਖਿ ਸਾਚਾ ਸਬਦਿ ਪਛਾਤਾ ॥
2 ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥
3 ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥
4 ਹਉਮੈ ਮੇਰਾ ਦੂਜਾ ਭਾਇਆ ॥
5 ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥
6 ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥
7 ਜਾ ਤੂ ਦੇਹਿ ਸਦਾ ਸੁਖੁ ਪਾਏ ॥
8 ਸਾਚੈ ਸਬਦੇ ਸਾਚੁ ਕਮਾਏ ॥
9 ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥
10 ਆਪੇ ਵੇਖੈ ਹੁਕਮਿ ਚਲਾਏ ॥
11 ਅਪਣਾ ਭਾਣਾ ਆਪਿ ਕਰਾਏ ॥
12 ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥
13 ਮਾਰੂ ਮਹਲਾ ੩ ॥
14 ਆਪੇ ਆਪੁ ਉਪਾਇ ਉਪੰਨਾ ॥
15 ਸਭ ਮਹਿ ਵਰਤੈ ਏਕੁ ਪਰਛੰਨਾ ॥
16 ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥੧॥
17 ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥
18 ਸਿਰਿ ਸਿਰਿ ਧੰਧੈ ਆਪੇ ਲਾਏ ॥
19 ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥
20 ਆਵਾ ਗਉਣੁ ਹੈ ਸੰਸਾਰਾ ॥
21 ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥
22 ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥੩॥
23 ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥
24 ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥
25 ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥੪॥
26 ਹਮ ਗੁਣ ਨਾਹੀ ਕਿਆ ਬੋਲਹ ਬੋਲ ॥
27 ਤੂ ਸਭਨਾ ਦੇਖਹਿ ਤੋਲਹਿ ਤੋਲ ॥
28 ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥੫॥
29 ਜਾ ਤੁਧੁ ਭਾਣਾ ਤਾ ਸਚੀ ਕਾਰੈ ਲਾਏ ॥
30 ਅਵਗਣ ਛੋਡਿ ਗੁਣ ਮਾਹਿ ਸਮਾਏ ॥
31 ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥੬॥
32 ਜਹ ਦੇਖਾ ਤਹ ਏਕੋ ਸੋਈ ॥
33 ਦੂਜੀ ਦੁਰਮਤਿ ਸਬਦੇ ਖੋਈ ॥
34 ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥੭॥
35 ਕਾਇਆ ਕਮਲੁ ਹੈ ਕੁਮਲਾਣਾ ॥
36 ਮਨਮੁਖੁ ਸਬਦੁ ਨ ਬੁਝੈ ਇਆਣਾ ॥
37 ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥੮॥
38 ਕੋਟ ਗਹੀ ਕੇ ਪਾਪ ਨਿਵਾਰੇ ॥
39 ਸਦਾ ਹਰਿ ਜੀਉ ਰਾਖੈ ਉਰ ਧਾਰੇ ॥
40 ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥੯॥
41 ਮਨਮੁਖੁ ਗਿਆਨੁ ਕਥੇ ਨ ਹੋਈ ॥
42 ਫਿਰਿ ਫਿਰਿ ਆਵੈ ਠਉਰ ਨ ਕੋਈ ॥
43 ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥੧੦॥
44 ਮਨਮੁਖੁ ਕਾਰ ਕਰੇ ਸਭਿ ਦੁਖ ਸਬਾਏ ॥
45 ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥
46 ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ ॥੧੧॥