Ang 1066
1 ਮਾਰੂ ਮਹਲਾ ੩ ॥
2 ਨਿਰੰਕਾਰਿ ਆਕਾਰੁ ਉਪਾਇਆ ॥
3 ਮਾਇਆ ਮੋਹੁ ਹੁਕਮਿ ਬਣਾਇਆ ॥
4 ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥
5 ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ ॥
6 ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥
7 ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥
8 ਗੁਰ ਸੇਵਾ ਤੇ ਕਰਣੀ ਸਾਰ ॥
9 ਰਾਮ ਨਾਮੁ ਰਾਖਹੁ ਉਰਿ ਧਾਰ ॥
10 ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥
11 ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥
12 ਨਾਮੁ ਨ ਚੇਤੈ ਬਧਾ ਜਮਕਾਲੇ ॥
13 ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥
14 ਗੁਰਮੁਖਿ ਏਕਸੁ ਸਿਉ ਲਿਵ ਲਾਏ ॥
15 ਤ੍ਰਿਬਿਧਿ ਮਨਸਾ ਮਨਹਿ ਸਮਾਏ ॥
16 ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥
17 ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥
18 ਗੁਰ ਪਰਸਾਦੀ ਸਹਜੇ ਮਾਤੇ ॥
19 ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥
20 ਮਾਇਆ ਮੋਹਿ ਭਰਮਿ ਨ ਪਾਏ ॥
21 ਦੂਜੈ ਭਾਇ ਲਗਾ ਦੁਖੁ ਪਾਏ ॥
22 ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥੭॥
23 ਏਹੁ ਮਨੁ ਭੈ ਭਾਇ ਰੰਗਾਏ ॥
24 ਇਤੁ ਰੰਗਿ ਸਾਚੇ ਮਾਹਿ ਸਮਾਏ ॥
25 ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥
26 ਮਨਮੁਖੁ ਬਹੁਤੁ ਕਰੇ ਅਭਿਮਾਨੁ ॥
27 ਦਰਗਹ ਕਬ ਹੀ ਨ ਪਾਵੈ ਮਾਨੁ ॥
28 ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥
29 ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥
30 ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥
31 ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥
32 ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥
33 ਮੇਰੈ ਠਾਕੁਰਿ ਇਹ ਬਣਤ ਬਣਾਈ ॥
34 ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥
35 ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥
36 ਗੁਰਮੁਖਿ ਖੋਜੇ ਵੇਪਰਵਾਹਾ ॥
37 ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥
38 ਸਚਾ ਮਹਲੁ ਸਚੇ ਭੰਡਾਰਾ ॥
39 ਆਪੇ ਦੇਵੈ ਦੇਵਣਹਾਰਾ ॥
40 ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥
41 ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥
42 ਗੁਰਮੁਖਿ ਆਪੇ ਦੇ ਵਡਿਆਈ ॥
43 ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥੧੪॥
44 ਹਰਿ ਜੀਉ ਸਭ ਮਹਿ ਰਹਿਆ ਸਮਾਈ ॥
45 ਗੁਰ ਪਰਸਾਦੀ ਪਾਇਆ ਜਾਈ ॥
46 ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥