Ang 1091
1 ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥
2 ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ ॥੧॥
3 ਮਃ ੧ ॥
4 ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥
5 ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥੨॥
6 ਮਃ ੧ ॥
7 ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥
8 ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥
9 ਮਝ ਭਰਿ ਦੁਖ ਬਦੁਖ ॥
10 ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥੩॥
11 ਪਉੜੀ ॥
12 ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥
13 ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥
14 ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥
15 ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥
16 ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥
17 ਸਲੋਕੁ ਮਃ ੧ ॥
18 ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥
19 ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥
20 ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥
21 ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥
22 ਮਃ ੧ ॥
23 ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥
24 ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥
25 ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥
26 ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥
27 ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥
28 ਪਉੜੀ ॥
29 ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥
30 ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥
31 ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥
32 ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥
33 ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥੧੫॥
34 ਸਲੋਕੁ ਮਃ ੩ ॥
35 ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥
36 ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥
37 ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥
38 ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥
39 ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥
40 ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥
41 ਮਃ ੩ ॥
42 ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨੇ ਦੁਖੁ ਜਾਇ ॥
43 ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥
44 ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ ॥੨॥
45 ਪਉੜੀ ॥
46 ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥
47 ਦੂਜੈ ਭਰਮਿ ਭੁਲਾਇਆ ਹਉਮੈ ਦੁਖੁ ਪਾਹੀ ॥