Sri Guru Granth Sahib Ji

Ang 1101

Сменить перевод

1 ਮਃ ੫ ॥

2 ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥

3 ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥੨॥

4 ਮਃ ੫ ॥

5 ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥

6 ਨਾਨਕ ਆਸੜੀ ਨਿਬਾਹਿ ਮਾਨੁਖ ਪਰਥਾਈ ਲਜੀਵਦੋ ॥੩॥

7 ਪਉੜੀ ॥

8 ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥

9 ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥

10 ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥

11 ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥

12 ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥

13 ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥

14 ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥

15 ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥

16 ਸਲੋਕ ਡਖਣੇ ਮਃ ੫ ॥

17 ਜੋ ਡੁਬੰਦੋ ਆਪਿ ਸੋ ਤਰਾਏ ਕਿਨੑ ਖੇ ॥

18 ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥੧॥

19 ਮਃ ੫ ॥

20 ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥

21 ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥

22 ਮਃ ੫ ॥

23 ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥

24 ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥੩॥

25 ਪਉੜੀ ॥

26 ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥

27 ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥

28 ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥

29 ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥

30 ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥

31 ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥

32 ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥

33 ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥

34 ਸਲੋਕ ਡਖਣੇ ਮਃ ੫ ॥

35 ਲਗੜੀਆ ਪਿਰੀਅੰਨਿ ਪੇਖੰਦੀਆ ਨਾ ਤਿਪੀਆ ॥

36 ਹਭ ਮਝਾਹੂ ਸੋ ਧਣੀ ਬਿਆ ਨ ਡਿਠੋ ਕੋਇ ॥੧॥

37 ਮਃ ੫ ॥

38 ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥

39 ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥੨॥

40 ਮਃ ੫ ॥

41 ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥

42 ਪਾਤਾਲਾ ਆਕਾਸ ਪੂਰਨੁ ਹਭ ਘਟਾ ॥

43 ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥੩॥

44 ਪਉੜੀ ॥

45 ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥

46 ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥

47 ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥

48 ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥

49 ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами