Ang 1120
1 ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥
2 ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥
3 ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥੨॥੨॥੪॥
4 ਕੇਦਾਰਾ ਮਹਲਾ ੫ ॥
5 ਪ੍ਰਿਅ ਕੀ ਪ੍ਰੀਤਿ ਪਿਆਰੀ ॥
6 ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥
7 ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥
8 ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥੧॥
9 ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥
10 ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥੨॥੩॥੫॥
11 ਕੇਦਾਰਾ ਮਹਲਾ ੫ ॥
12 ਹਰਿ ਹਰਿ ਹਰਿ ਗੁਨ ਗਾਵਹੁ ॥
13 ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥
14 ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥
15 ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥੧॥
16 ਸਭ ਕੀ ਰੇਨ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥
17 ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥੨॥੪॥੬॥
18 ਕੇਦਾਰਾ ਮਹਲਾ ੫ ॥
19 ਹਰਿ ਬਿਨੁ ਜਨਮੁ ਅਕਾਰਥ ਜਾਤ ॥
20 ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥
21 ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥
22 ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥੧॥
23 ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥
24 ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥੨॥੫॥੭॥
25 ਕੇਦਾਰਾ ਮਹਲਾ ੫ ॥
26 ਹਰਿ ਬਿਨੁ ਕੋਇ ਨ ਚਾਲਸਿ ਸਾਥ ॥
27 ਦੀਨਾ ਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥
28 ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥
29 ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥੧॥
30 ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥
31 ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥੨॥੬॥੮॥
32 ਕੇਦਾਰਾ ਮਹਲਾ ੫ ਘਰੁ ੫ ॥
33 ੴ ਸਤਿਗੁਰ ਪ੍ਰਸਾਦਿ ॥
34 ਬਿਸਰਤ ਨਾਹਿ ਮਨ ਤੇ ਹਰੀ ॥
35 ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥
36 ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥