Ang 1121
1 ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥੧॥
2 ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥
3 ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥੨॥੧॥੯॥
4 ਕੇਦਾਰਾ ਮਹਲਾ ੫ ॥
5 ਪ੍ਰੀਤਮ ਬਸਤ ਰਿਦ ਮਹਿ ਖੋਰ ॥
6 ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥੧॥ ਰਹਾਉ ॥
7 ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥
8 ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥੧॥
9 ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥
10 ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥੨॥੨॥੧੦॥
11 ਕੇਦਾਰਾ ਮਹਲਾ ੫ ॥
12 ਰਸਨਾ ਰਾਮ ਰਾਮ ਬਖਾਨੁ ॥
13 ਗੁਨ ਗੋੁਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥ ਰਹਾਉ ॥
14 ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥
15 ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥੧॥
16 ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥
17 ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥੨॥੩॥੧੧॥
18 ਕੇਦਾਰਾ ਮਹਲਾ ੫ ॥
19 ਹਰਿ ਕੇ ਨਾਮ ਕੋ ਆਧਾਰੁ ॥
20 ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥
21 ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥
22 ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥੧॥
23 ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥
24 ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥੨॥੪॥੧੨॥
25 ਕੇਦਾਰਾ ਮਹਲਾ ੫ ॥
26 ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥
27 ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥
28 ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥
29 ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥੧॥
30 ਤਜਿ ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥
31 ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥੨॥੫॥੧੩॥
32 ਕੇਦਾਰਾ ਮਹਲਾ ੫ ॥
33 ਸੰਤਹ ਧੂਰਿ ਲੇ ਮੁਖਿ ਮਲੀ ॥
34 ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥ ਰਹਾਉ ॥
35 ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥
36 ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥੧॥
37 ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥
38 ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥੨॥੬॥੧੪॥
39 ਕੇਦਾਰਾ ਮਹਲਾ ੫ ॥