Ang 1142
1 ਹਰਾਮਖੋਰ ਨਿਰਗੁਣ ਕਉ ਤੂਠਾ ॥
2 ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥
3 ਪਾਰਬ੍ਰਹਮ ਗੁਰ ਭਏ ਦਇਆਲਾ ॥
4 ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥
5 ਭੈਰਉ ਮਹਲਾ ੫ ॥
6 ਸਤਿਗੁਰੁ ਮੇਰਾ ਬੇਮੁਹਤਾਜੁ ॥
7 ਸਤਿਗੁਰ ਮੇਰੇ ਸਚਾ ਸਾਜੁ ॥
8 ਸਤਿਗੁਰੁ ਮੇਰਾ ਸਭਸ ਕਾ ਦਾਤਾ ॥
9 ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
10 ਗੁਰ ਜੈਸਾ ਨਾਹੀ ਕੋ ਦੇਵ ॥
11 ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
12 ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥
13 ਸਤਿਗੁਰੁ ਮੇਰਾ ਮਾਰਿ ਜੀਵਾਲੈ ॥
14 ਸਤਿਗੁਰ ਮੇਰੇ ਕੀ ਵਡਿਆਈ ॥
15 ਪ੍ਰਗਟੁ ਭਈ ਹੈ ਸਭਨੀ ਥਾਈ ॥੨॥
16 ਸਤਿਗੁਰੁ ਮੇਰਾ ਤਾਣੁ ਨਿਤਾਣੁ ॥
17 ਸਤਿਗੁਰੁ ਮੇਰਾ ਘਰਿ ਦੀਬਾਣੁ ॥
18 ਸਤਿਗੁਰ ਕੈ ਹਉ ਸਦ ਬਲਿ ਜਾਇਆ ॥
19 ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
20 ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥
21 ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥
22 ਨਾਨਕ ਸੋਧੇ ਸਿੰਮ੍ਰਿਤਿ ਬੇਦ ॥
23 ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥
24 ਭੈਰਉ ਮਹਲਾ ੫ ॥
25 ਨਾਮੁ ਲੈਤ ਮਨੁ ਪਰਗਟੁ ਭਇਆ ॥
26 ਨਾਮੁ ਲੈਤ ਪਾਪੁ ਤਨ ਤੇ ਗਇਆ ॥
27 ਨਾਮੁ ਲੈਤ ਸਗਲ ਪੁਰਬਾਇਆ ॥
28 ਨਾਮੁ ਲੈਤ ਅਠਸਠਿ ਮਜਨਾਇਆ ॥੧॥
29 ਤੀਰਥੁ ਹਮਰਾ ਹਰਿ ਕੋ ਨਾਮੁ ॥
30 ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥
31 ਨਾਮੁ ਲੈਤ ਦੁਖੁ ਦੂਰਿ ਪਰਾਨਾ ॥
32 ਨਾਮੁ ਲੈਤ ਅਤਿ ਮੂੜ ਸੁਗਿਆਨਾ ॥
33 ਨਾਮੁ ਲੈਤ ਪਰਗਟਿ ਉਜੀਆਰਾ ॥
34 ਨਾਮੁ ਲੈਤ ਛੁਟੇ ਜੰਜਾਰਾ ॥੨॥
35 ਨਾਮੁ ਲੈਤ ਜਮੁ ਨੇੜਿ ਨ ਆਵੈ ॥
36 ਨਾਮੁ ਲੈਤ ਦਰਗਹ ਸੁਖੁ ਪਾਵੈ ॥
37 ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥
38 ਨਾਮੁ ਹਮਾਰੀ ਸਾਚੀ ਰਾਸਿ ॥੩॥
39 ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥
40 ਹਰਿ ਕੀਰਤਿ ਮਨ ਨਾਮੁ ਅਧਾਰੁ ॥
41 ਨਾਨਕ ਉਧਰੇ ਨਾਮ ਪੁਨਹਚਾਰ ॥
42 ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥
43 ਭੈਰਉ ਮਹਲਾ ੫ ॥
44 ਨਮਸਕਾਰ ਤਾ ਕਉ ਲਖ ਬਾਰ ॥
45 ਇਹੁ ਮਨੁ ਦੀਜੈ ਤਾ ਕਉ ਵਾਰਿ ॥
46 ਸਿਮਰਨਿ ਤਾ ਕੈ ਮਿਟਹਿ ਸੰਤਾਪ ॥
47 ਹੋਇ ਅਨੰਦੁ ਨ ਵਿਆਪਹਿ ਤਾਪ ॥੧॥
48 ਐਸੋ ਹੀਰਾ ਨਿਰਮਲ ਨਾਮ ॥
49 ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥
50 ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥
51 ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥
52 ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥
53 ਸਗਲ ਮਨੋਰਥ ਪੂਰਨਹਾਰੀ ॥੨॥
54 ਖਿਨ ਮਹਿ ਊਣੇ ਸੁਭਰ ਭਰਿਆ ॥
55 ਖਿਨ ਮਹਿ ਸੂਕੇ ਕੀਨੇ ਹਰਿਆ ॥
56 ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥
57 ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥