Sri Guru Granth Sahib Ji

Ang 1147

Сменить перевод

1 ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥

2 ਭੈਰਉ ਮਹਲਾ ੫ ॥

3 ਤੇਰੀ ਟੇਕ ਰਹਾ ਕਲਿ ਮਾਹਿ ॥

4 ਤੇਰੀ ਟੇਕ ਤੇਰੇ ਗੁਣ ਗਾਹਿ ॥

5 ਤੇਰੀ ਟੇਕ ਨ ਪੋਹੈ ਕਾਲੁ ॥

6 ਤੇਰੀ ਟੇਕ ਬਿਨਸੈ ਜੰਜਾਲੁ ॥੧॥

7 ਦੀਨ ਦੁਨੀਆ ਤੇਰੀ ਟੇਕ ॥

8 ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥

9 ਤੇਰੀ ਟੇਕ ਕਰਉ ਆਨੰਦ ॥

10 ਤੇਰੀ ਟੇਕ ਜਪਉ ਗੁਰ ਮੰਤ ॥

11 ਤੇਰੀ ਟੇਕ ਤਰੀਐ ਭਉ ਸਾਗਰੁ ॥

12 ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥

13 ਤੇਰੀ ਟੇਕ ਨਾਹੀ ਭਉ ਕੋਇ ॥

14 ਅੰਤਰਜਾਮੀ ਸਾਚਾ ਸੋਇ ॥

15 ਤੇਰੀ ਟੇਕ ਤੇਰਾ ਮਨਿ ਤਾਣੁ ॥

16 ਈਹਾਂ ਊਹਾਂ ਤੂ ਦੀਬਾਣੁ ॥੩॥

17 ਤੇਰੀ ਟੇਕ ਤੇਰਾ ਭਰਵਾਸਾ ॥

18 ਸਗਲ ਧਿਆਵਹਿ ਪ੍ਰਭ ਗੁਣਤਾਸਾ ॥

19 ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥

20 ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥

21 ਭੈਰਉ ਮਹਲਾ ੫ ॥

22 ਪ੍ਰਥਮੇ ਛੋਡੀ ਪਰਾਈ ਨਿੰਦਾ ॥

23 ਉਤਰਿ ਗਈ ਸਭ ਮਨ ਕੀ ਚਿੰਦਾ ॥

24 ਲੋਭੁ ਮੋਹੁ ਸਭੁ ਕੀਨੋ ਦੂਰਿ ॥

25 ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥

26 ਐਸੋ ਤਿਆਗੀ ਵਿਰਲਾ ਕੋਇ ॥

27 ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥

28 ਅਹੰਬੁਧਿ ਕਾ ਛੋਡਿਆ ਸੰਗੁ ॥

29 ਕਾਮ ਕ੍ਰੋਧ ਕਾ ਉਤਰਿਆ ਰੰਗੁ ॥

30 ਨਾਮ ਧਿਆਏ ਹਰਿ ਹਰਿ ਹਰੇ ॥

31 ਸਾਧ ਜਨਾ ਕੈ ਸੰਗਿ ਨਿਸਤਰੇ ॥੨॥

32 ਬੈਰੀ ਮੀਤ ਹੋਏ ਸੰਮਾਨ ॥

33 ਸਰਬ ਮਹਿ ਪੂਰਨ ਭਗਵਾਨ ॥

34 ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥

35 ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥

36 ਕਰਿ ਕਿਰਪਾ ਜਿਸੁ ਰਾਖੈ ਆਪਿ ॥

37 ਸੋਈ ਭਗਤੁ ਜਪੈ ਨਾਮ ਜਾਪ ॥

38 ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥

39 ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥

40 ਭੈਰਉ ਮਹਲਾ ੫ ॥

41 ਸੁਖੁ ਨਾਹੀ ਬਹੁਤੈ ਧਨਿ ਖਾਟੇ ॥

42 ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥

43 ਸੁਖੁ ਨਾਹੀ ਬਹੁ ਦੇਸ ਕਮਾਏ ॥

44 ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥

45 ਸੂਖ ਸਹਜ ਆਨੰਦ ਲਹਹੁ ॥

46 ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥

47 ਬੰਧਨ ਮਾਤ ਪਿਤਾ ਸੁਤ ਬਨਿਤਾ ॥

48 ਬੰਧਨ ਕਰਮ ਧਰਮ ਹਉ ਕਰਤਾ ॥

49 ਬੰਧਨ ਕਾਟਨਹਾਰੁ ਮਨਿ ਵਸੈ ॥

50 ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥

51 ਸਭਿ ਜਾਚਿਕ ਪ੍ਰਭ ਦੇਵਨਹਾਰ ॥

52 ਗੁਣ ਨਿਧਾਨ ਬੇਅੰਤ ਅਪਾਰ ॥

53 ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥

54 ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥

55 ਗੁਰ ਅਪਨੇ ਆਗੈ ਅਰਦਾਸਿ ॥

56 ਕਰਿ ਕਿਰਪਾ ਪੁਰਖ ਗੁਣਤਾਸਿ ॥

57 ਕਹੁ ਨਾਨਕ ਤੁਮਰੀ ਸਰਣਾਈ ॥

58 ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥

59 ਭੈਰਉ ਮਹਲਾ ੫ ॥

60 ਗੁਰ ਮਿਲਿ ਤਿਆਗਿਓ ਦੂਜਾ ਭਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами