Ang 1205
1 ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥
2 ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥
3 ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥
4 ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥
5 ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥
6 ਸਾਰਗ ਮਹਲਾ ੫ ॥
7 ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥
8 ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥
9 ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥
10 ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥
11 ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥
12 ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥
13 ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥
14 ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥
15 ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥
16 ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥
17 ਸਾਰਗ ਮਹਲਾ ੫ ॥
18 ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥
19 ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥
20 ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥
21 ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥
22 ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥
23 ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥
24 ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥
25 ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥
26 ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥
27 ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥
28 ਸਾਰਗ ਮਹਲਾ ੫ ॥
29 ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥
30 ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥
31 ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥
32 ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥
33 ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥
34 ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥
35 ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥
36 ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥