Ang 1276
1 ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥
2 ੴ ਸਤਿਗੁਰ ਪ੍ਰਸਾਦਿ ॥
3 ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥
4 ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥
5 ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥
6 ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥
7 ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥
8 ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥
9 ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥
10 ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥
11 ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥
12 ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥
13 ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥
14 ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥
15 ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥
16 ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥
17 ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥
18 ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥
19 ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥
20 ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥
21 ਮਲਾਰ ਮਹਲਾ ੩ ॥
22 ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥
23 ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥
24 ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥
25 ਮਨ ਰੇ ਸਤਿਗੁਰੁ ਸੇਵਿ ਸਮਾਇ ॥
26 ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥
27 ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥
28 ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥
29 ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥
30 ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥
31 ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥
32 ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥
33 ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥
34 ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥
35 ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥