Ang 1280
1 ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥
2 ਸਲੋਕ ਮਃ ੨ ॥
3 ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥
4 ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥
5 ਮਃ ੨ ॥
6 ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥
7 ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥
8 ਪਉੜੀ ॥
9 ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥
10 ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥
11 ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥
12 ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥
13 ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥
14 ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥
15 ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥
16 ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥
17 ਸਲੋਕ ਮਃ ੩ ॥
18 ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥
19 ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥
20 ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥
21 ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥
22 ਮਃ ੩ ॥
23 ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥
24 ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥
25 ਪਉੜੀ ॥
26 ਦੋਵੈ ਤਰਫਾ ਉਪਾਇ ਇਕੁ ਵਰਤਿਆ ॥
27 ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥
28 ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥
29 ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ ॥
30 ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ ॥
31 ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥
32 ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥
33 ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥
34 ਸਲੋਕ ਮਃ ੩ ॥
35 ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥
36 ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥
37 ਮਃ ੩ ॥
38 ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥
39 ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥
40 ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥
41 ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥
42 ਪਉੜੀ ॥
43 ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥
44 ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥
45 ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥
46 ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥