Sri Guru Granth Sahib Ji

Ang 1291

Сменить перевод

1 ਸਲੋਕ ਮਃ ੧ ॥

2 ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥

3 ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥

4 ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥

5 ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥

6 ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥

7 ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥

8 ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥

9 ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥

10 ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥

11 ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥

12 ਮਃ ੧ ॥

13 ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥

14 ਕਾਲੂਬਿ ਅਕਲ ਮਨ ਗੋਰ ਨ ਮਾਨੀ ॥

15 ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥

16 ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥

17 ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥

18 ਮਨ ਤੁਆਨਾ ਤੂ ਕੁਦਰਤੀ ਆਇਆ ॥

19 ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥

20 ਆਤਸ ਦੁਨੀਆ ਖੁਨਕ ਨਾਮੁ ਖੁਦਾਇਆ ॥੨॥

21 ਪਉੜੀ ਨਵੀ ਮਃ ੫ ॥

22 ਸਭੋ ਵਰਤੈ ਚਲਤੁ ਚਲਤੁ ਵਖਾਣਿਆ ॥

23 ਪਾਰਬ੍ਰਹਮੁ ਪਰਮੇਸਰੁ ਗੁਰਮੁਖਿ ਜਾਣਿਆ ॥

24 ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥

25 ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥

26 ਸਿਮਰਿ ਸਿਮਰਿ ਦਾਤਾਰੁ ਸਭਿ ਰੰਗ ਮਾਣਿਆ ॥

27 ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥

28 ਆਪੇ ਬਖਸਿ ਮਿਲਾਏ ਸਦ ਕੁਰਬਾਣਿਆ ॥

29 ਨਾਨਕ ਲਏ ਮਿਲਾਇ ਖਸਮੈ ਭਾਣਿਆ ॥੨੭॥

30 ਸਲੋਕ ਮਃ ੧ ॥

31 ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥

32 ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥

33 ਮਃ ੧ ॥

34 ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥

35 ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥

36 ਪਉੜੀ ॥

37 ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥

38 ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥

39 ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥

40 ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥

41 ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥

42 ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥

43 ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥

44 ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами