Sri Guru Granth Sahib Ji

Ang 1299

Сменить перевод

1 ਜਾ ਕਉ ਸਤਿਗੁਰੁ ਮਇਆ ਕਰੇਹੀ ॥੨॥

2 ਅਗਿਆਨ ਭਰਮੁ ਬਿਨਸੈ ਦੁਖ ਡੇਰਾ ॥

3 ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥੩॥

4 ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥

5 ਕਹੁ ਨਾਨਕ ਤਿਨਿ ਪੂਰਾ ਪਾਇਆ ॥੪॥੪॥

6 ਕਾਨੜਾ ਮਹਲਾ ੫ ॥

7 ਭਗਤਿ ਭਗਤਨ ਹੂੰ ਬਨਿ ਆਈ ॥

8 ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ ਮਿਲਾਈ ॥੧॥ ਰਹਾਉ ॥

9 ਗਾਵਨਹਾਰੀ ਗਾਵੈ ਗੀਤ ॥

10 ਤੇ ਉਧਰੇ ਬਸੇ ਜਿਹ ਚੀਤ ॥੧॥

11 ਪੇਖੇ ਬਿੰਜਨ ਪਰੋਸਨਹਾਰੈ ॥

12 ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥੨॥

13 ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥

14 ਜੈਸੋ ਸਾ ਤੈਸੋ ਦ੍ਰਿਸਟਾਰੀ ॥੩॥

15 ਕਹਨ ਕਹਾਵਨ ਸਗਲ ਜੰਜਾਰ ॥

16 ਨਾਨਕ ਦਾਸ ਸਚੁ ਕਰਣੀ ਸਾਰ ॥੪॥੫॥

17 ਕਾਨੜਾ ਮਹਲਾ ੫ ॥

18 ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥੧॥ ਰਹਾਉ ॥

19 ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥੧॥

20 ਸਭ ਤੇ ਪਰੈ ਪਰੈ ਤੇ ਊਚਾ ਗਹਿਰ ਗੰਭੀਰ ਅਥਾਹਿਓ ॥੨॥

21 ਓਤਿ ਪੋਤਿ ਮਿਲਿਓ ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥੩॥

22 ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ ॥੪॥੬॥

23 ਕਾਨੜਾ ਮਹਲਾ ੫ ॥

24 ਸੰਤਨ ਪਹਿ ਆਪਿ ਉਧਾਰਨ ਆਇਓ ॥੧॥ ਰਹਾਉ ॥

25 ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥੧॥

26 ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥੨॥

27 ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤਹੂ ਧਾਇਓ ॥੩॥

28 ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥੪॥੭॥

29 ਕਾਨੜਾ ਮਹਲਾ ੫ ॥

30 ਬਿਸਰਿ ਗਈ ਸਭ ਤਾਤਿ ਪਰਾਈ ॥

31 ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥

32 ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥

33 ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥

34 ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥

35 ਕਾਨੜਾ ਮਹਲਾ ੫ ॥

36 ਠਾਕੁਰ ਜੀਉ ਤੁਹਾਰੋ ਪਰਨਾ ॥

37 ਮਾਨੁ ਮਹਤੁ ਤੁਮੑਾਰੈ ਊਪਰਿ ਤੁਮੑਰੀ ਓਟ ਤੁਮੑਾਰੀ ਸਰਨਾ ॥੧॥ ਰਹਾਉ ॥

38 ਤੁਮੑਰੀ ਆਸ ਭਰੋਸਾ ਤੁਮੑਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥

39 ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥

40 ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥

41 ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами