Ang 1304
1 ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥
2 ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥੨॥੧੨॥੩੧॥
3 ਕਾਨੜਾ ਮਹਲਾ ੫ ॥
4 ਅਵਿਲੋਕਉ ਰਾਮ ਕੋ ਮੁਖਾਰਬਿੰਦ ॥
5 ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥੧॥ ਰਹਾਉ ॥
6 ਚਰਨ ਕਮਲ ਰਿਦੈ ਧਾਰਿ ॥
7 ਉਤਰਿਆ ਦੁਖੁ ਮੰਦ ॥੧॥
8 ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥
9 ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥੨॥੧੩॥੩੨॥
10 ਕਾਨੜਾ ਮਹਲਾ ੫ ਘਰੁ ੫ ॥
11 ੴ ਸਤਿਗੁਰ ਪ੍ਰਸਾਦਿ ॥
12 ਪ੍ਰਭ ਪੂਜਹੋ ਨਾਮੁ ਅਰਾਧਿ ॥
13 ਗੁਰ ਸਤਿਗੁਰ ਚਰਨੀ ਲਾਗਿ ॥
14 ਹਰਿ ਪਾਵਹੁ ਮਨੁ ਅਗਾਧਿ ॥
15 ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥
16 ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥
17 ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥
18 ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥
19 ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥
20 ਕਿਆ ਦੀਨੁ ਕਰੇ ਅਰਦਾਸਿ ॥
21 ਜਉ ਸਭ ਘਟਿ ਪ੍ਰਭੂ ਨਿਵਾਸ ॥
22 ਪ੍ਰਭ ਚਰਨਨ ਕੀ ਮਨਿ ਪਿਆਸ ॥
23 ਜਨ ਨਾਨਕ ਦਾਸੁ ਕਹੀਅਤੁ ਹੈ ਤੁਮੑਰਾ ਹਉ ਬਲਿ ਬਲਿ ਸਦ ਬਲਿ ਜਾਸ ॥੨॥੧॥੩੩॥
24 ਕਾਨੜਾ ਮਹਲਾ ੫ ਘਰੁ ੬ ॥
25 ੴ ਸਤਿਗੁਰ ਪ੍ਰਸਾਦਿ ॥
26 ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥
27 ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥
28 ਹਰਿ ਰੰਗ ਰੰਗ ਰੰਗ ਅਨੂਪੇਰੈ ॥
29 ਕਾਹੇ ਰੇ ਮਨ ਮੋਹਿ ਮਗਨੇਰੈ ॥
30 ਨੈਨਹੁ ਦੇਖੁ ਸਾਧ ਦਰਸੇਰੈ ॥
31 ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥
32 ਸੇਵਉ ਸਾਧ ਸੰਤ ਚਰਨੇਰੈ ॥
33 ਬਾਂਛਉ ਧੂਰਿ ਪਵਿਤ੍ਰ ਕਰੇਰੈ ॥
34 ਅਠਸਠਿ ਮਜਨੁ ਮੈਲੁ ਕਟੇਰੈ ॥
35 ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥
36 ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥
37 ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥
38 ਮਨਸਾ ਮਾਨਿ ਏਕ ਨਿਰੰਕੇਰੈ ॥
39 ਸਗਲ ਤਿਆਗਹੁ ਭਾਉ ਦੂਜੇਰੈ ॥
40 ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥
41 ਬਰਨਿ ਨ ਸਾਕਉ ਏਕ ਟੁਲੇਰੈ ॥
42 ਦਰਸਨ ਪਿਆਸ ਬਹੁਤੁ ਮਨਿ ਮੇਰੈ ॥
43 ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥