Ang 1345
1 ਭਉ ਖਾਣਾ ਪੀਣਾ ਸੁਖੁ ਸਾਰੁ ॥
2 ਹਰਿ ਜਨ ਸੰਗਤਿ ਪਾਵੈ ਪਾਰੁ ॥
3 ਸਚੁ ਬੋਲੈ ਬੋਲਾਵੈ ਪਿਆਰੁ ॥
4 ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥
5 ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥
6 ਕਾਮ ਕ੍ਰੋਧ ਅਗਨੀ ਮਹਿ ਭੂੰਜਾ ॥
7 ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥
8 ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥੮॥੫॥
9 ਪ੍ਰਭਾਤੀ ਮਹਲਾ ੧ ॥
10 ਰਾਮ ਨਾਮੁ ਜਪਿ ਅੰਤਰਿ ਪੂਜਾ ॥
11 ਗੁਰਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥
12 ਏਕੋ ਰਵਿ ਰਹਿਆ ਸਭ ਠਾਈ ॥
13 ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ ॥
14 ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥
15 ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥
16 ਸਚੁ ਜਿਹਵਾ ਹਰਿ ਰਸਨ ਰਸਾਈ ॥
17 ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥
18 ਕਰਮ ਧਰਮ ਪ੍ਰਭਿ ਮੇਰੈ ਕੀਏ ॥
19 ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥
20 ਸਤਿਗੁਰ ਕੈ ਵਸਿ ਚਾਰਿ ਪਦਾਰਥ ॥
21 ਤੀਨਿ ਸਮਾਏ ਏਕ ਕ੍ਰਿਤਾਰਥ ॥੫॥
22 ਸਤਿਗੁਰਿ ਦੀਏ ਮੁਕਤਿ ਧਿਆਨਾਂ ॥
23 ਹਰਿ ਪਦੁ ਚੀਨੑਿ ਭਏ ਪਰਧਾਨਾ ॥੬॥
24 ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥
25 ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥
26 ਕਹੁ ਨਾਨਕ ਗੁਰਿ ਬੂਝ ਬੁਝਾਈ ॥
27 ਨਾਮ ਬਿਨਾ ਗਤਿ ਕਿਨੈ ਨ ਪਾਈ ॥੮॥੬॥
28 ਪ੍ਰਭਾਤੀ ਮਹਲਾ ੧ ॥
29 ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥
30 ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥
31 ਝੂਠੀ ਦੁਰਮਤਿ ਕੀ ਚਤੁਰਾਈ ॥
32 ਬਿਨਸਤ ਬਾਰ ਨ ਲਾਗੈ ਕਾਈ ॥੧॥ ਰਹਾਉ ॥
33 ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥
34 ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥
35 ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥
36 ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਨ ਜਾਨੇ ॥੩॥
37 ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥
38 ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥
39 ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥
40 ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥
41 ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥
42 ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥
43 ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥
44 ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥
45 ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥
46 ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥