Sri Guru Granth Sahib Ji

Ang 1384

Сменить перевод

1 ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥੧੧੧॥

2 ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥

3 ਜੋ ਜਾਗੰਨੑਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥

4 ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥

5 ਇਕਿ ਜਾਗੰਦੇ ਨਾ ਲਹਨੑਿ ਇਕਨੑਾ ਸੁਤਿਆ ਦੇਇ ਉਠਾਲਿ ॥੧੧੩॥

6 ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥

7 ਜਿਨੑਾ ਨਾਉ ਸੁਹਾਗਣੀ ਤਿਨੑਾ ਝਾਕ ਨ ਹੋਰ ॥੧੧੪॥

8 ਸਬਰ ਮੰਝ ਕਮਾਣ ਏ ਸਬਰੁ ਕਾ ਨੀਹਣੋ ॥

9 ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥੧੧੫॥

10 ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨੑਿ ॥

11 ਹੋਨਿ ਨਜੀਕਿ ਖੁਦਾਇ ਦੈ ਭੇਤੁ ਨ ਕਿਸੈ ਦੇਨਿ ॥੧੧੬॥

12 ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦਿੜੁ ਕਰਹਿ ॥

13 ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥੧੧੭॥

14 ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥

15 ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ ॥੧੧੮॥

16 ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨੑਿ ॥

17 ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨੑਿ ॥੧੧੯॥

18 ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥

19 ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ ॥੧੨੦॥

20 ਹਉ ਢੂਢੇਦੀ ਸਜਣਾ ਸਜਣੁ ਮੈਡੇ ਨਾਲਿ ॥

21 ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ ॥੧੨੧॥

22 ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥

23 ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥

24 ਮੈ ਜਾਣਿਆ ਵਡ ਹੰਸੁ ਹੈ ਤਾਂ ਮੈ ਕੀਤਾ ਸੰਗੁ ॥

25 ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥੧੨੩॥

26 ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥

27 ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥੧੨੪॥

28 ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥

29 ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥੧੨੫॥

30 ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥

31 ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥

32 ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥

33 ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥

34 ਮਤਿ ਹੋਦੀ ਹੋਇ ਇਆਣਾ ॥

35 ਤਾਣ ਹੋਦੇ ਹੋਇ ਨਿਤਾਣਾ ॥

36 ਅਣਹੋਦੇ ਆਪੁ ਵੰਡਾਏ ॥

37 ਕੋ ਐਸਾ ਭਗਤੁ ਸਦਾਏ ॥੧੨੮॥

38 ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥

39 ਹਿਆਉ ਨ ਕੈਹੀ ਠਾਹਿ ਮਾਣਕ ਸਭ ਅਮੋਲਵੇ ॥੧੨੯॥

40 ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥

41 ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥੧੩੦॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами