Ang 1392
1 ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥
2 ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥
3 ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥
4 ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥
5 ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥
6 ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥
7 ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥
8 ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥
9 ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥
10 ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥
11 ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥
12 ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥
13 ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥
14 ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥
15 ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥
16 ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥
17 ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥
18 ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥
19 ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥
20 ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥
21 ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥
22 ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥
23 ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥
24 ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥
25 ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
26 ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥
27 ਸਵਈਏ ਮਹਲੇ ਤੀਜੇ ਕੇ ੩ ॥
28 ੴ ਸਤਿਗੁਰ ਪ੍ਰਸਾਦਿ ॥
29 ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥
30 ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥
31 ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥
32 ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥
33 ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥
34 ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥