Ang 1400
1 ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥
2 ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥
3 ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥
4 ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥
5 ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥
6 ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥
7 ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥
8 ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲੵਨ ਤੀਰਿ ਬਿਪਾਸ ਬਨਾਯਉ ॥
9 ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥
10 ਸਮਰਥ ਗੁਰੂ ਸਿਰਿ ਹਥੁ ਧਰੵਉ ॥
11 ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰੵਉ ॥
12 ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰੵਉ ॥
13 ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰੵਉ ॥
14 ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰੵਉ ॥੭॥੧੧॥
15 ਅਬ ਰਾਖਹੁ ਦਾਸ ਭਾਟ ਕੀ ਲਾਜ ॥
16 ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
17 ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
18 ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
19 ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
20 ਝੋਲਨਾ ॥
21 ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥
22 ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥
23 ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗੵਾਨੀਅਹੁ ॥
24 ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥
25 ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥
26 ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥
27 ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧੵਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥
28 ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥
29 ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥
30 ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥