Ang 1408
1 ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥
2 ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥
3 ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥
4 ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥
5 ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥
6 ਗੁਰ ਅਰਜੁਨ ਕਲੵੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥
7 ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ ॥
8 ਪੰਚਾ ਹਰੁਨਿ ਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ ॥
9 ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ ॥
10 ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥
11 ਸੋਰਠੇ ॥
12 ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥
13 ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥
14 ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥
15 ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰੵਉ ॥੨॥
16 ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥
17 ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥
18 ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥
19 ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥
20 ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥
21 ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥
22 ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥
23 ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥
24 ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥
25 ਆਦਿ ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ ॥
26 ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥
27 ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥
28 ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥
29 ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥
30 ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥
31 ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥
32 ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥
33 ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥