Sri Guru Granth Sahib Ji

Ang 147

Сменить перевод

1 ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥

2 ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥

3 ਸਲੋਕੁ ਮਃ ੧ ॥

4 ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥

5 ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥

6 ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥

7 ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥

8 ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥

9 ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥

10 ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥

11 ਮਃ ੨ ॥

12 ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥

13 ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥

14 ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥

15 ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥

16 ਪਉੜੀ ॥

17 ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥

18 ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥

19 ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥

20 ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥

21 ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥

22 ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥

23 ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥

24 ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥

25 ਸਲੋਕ ਮਃ ੧ ॥

26 ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥

27 ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥

28 ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥

29 ਮਃ ੧ ॥

30 ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥

31 ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥

32 ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥

33 ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥

34 ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥

35 ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥

36 ਪਉੜੀ ॥

37 ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥

38 ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥

39 ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥

40 ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥

41 ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥

42 ਆਪੇ ਦੇਇ ਪਿਆਰੁ ਮੰਨਿ ਵਸਾਈਐ ॥

43 ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥

44 ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥

45 ਸਲੋਕੁ ਮਃ ੧ ॥

46 ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥

47 ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥

48 ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥

49 ਮਃ ੧ ॥

50 ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами