Ang 178
1 ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥
2 ਅਵਰਿ ਜਤਨ ਕਹਹੁ ਕਉਨ ਕਾਜ ॥
3 ਕਰਿ ਕਿਰਪਾ ਰਾਖੈ ਆਪਿ ਲਾਜ ॥੨॥
4 ਕਿਆ ਮਾਨੁਖ ਕਹਹੁ ਕਿਆ ਜੋਰੁ ॥
5 ਝੂਠਾ ਮਾਇਆ ਕਾ ਸਭੁ ਸੋਰੁ ॥
6 ਕਰਣ ਕਰਾਵਨਹਾਰ ਸੁਆਮੀ ॥
7 ਸਗਲ ਘਟਾ ਕੇ ਅੰਤਰਜਾਮੀ ॥੩॥
8 ਸਰਬ ਸੁਖਾ ਸੁਖੁ ਸਾਚਾ ਏਹੁ ॥
9 ਗੁਰ ਉਪਦੇਸੁ ਮਨੈ ਮਹਿ ਲੇਹੁ ॥
10 ਜਾ ਕਉ ਰਾਮ ਨਾਮ ਲਿਵ ਲਾਗੀ ॥
11 ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥
12 ਗਉੜੀ ਗੁਆਰੇਰੀ ਮਹਲਾ ੫ ॥
13 ਸੁਣਿ ਹਰਿ ਕਥਾ ਉਤਾਰੀ ਮੈਲੁ ॥
14 ਮਹਾ ਪੁਨੀਤ ਭਏ ਸੁਖ ਸੈਲੁ ॥
15 ਵਡੈ ਭਾਗਿ ਪਾਇਆ ਸਾਧਸੰਗੁ ॥
16 ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥
17 ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥
18 ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥
19 ਕਰਿ ਕੀਰਤਨੁ ਮਨ ਸੀਤਲ ਭਏ ॥
20 ਜਨਮ ਜਨਮ ਕੇ ਕਿਲਵਿਖ ਗਏ ॥
21 ਸਰਬ ਨਿਧਾਨ ਪੇਖੇ ਮਨ ਮਾਹਿ ॥
22 ਅਬ ਢੂਢਨ ਕਾਹੇ ਕਉ ਜਾਹਿ ॥੨॥
23 ਪ੍ਰਭ ਅਪੁਨੇ ਜਬ ਭਏ ਦਇਆਲ ॥
24 ਪੂਰਨ ਹੋਈ ਸੇਵਕ ਘਾਲ ॥
25 ਬੰਧਨ ਕਾਟਿ ਕੀਏ ਅਪਨੇ ਦਾਸ ॥
26 ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥
27 ਏਕੋ ਮਨਿ ਏਕੋ ਸਭ ਠਾਇ ॥
28 ਪੂਰਨ ਪੂਰਿ ਰਹਿਓ ਸਭ ਜਾਇ ॥
29 ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥
30 ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥
31 ਗਉੜੀ ਗੁਆਰੇਰੀ ਮਹਲਾ ੫ ॥
32 ਅਗਲੇ ਮੁਏ ਸਿ ਪਾਛੈ ਪਰੇ ॥
33 ਜੋ ਉਬਰੇ ਸੇ ਬੰਧਿ ਲਕੁ ਖਰੇ ॥
34 ਜਿਹ ਧੰਧੇ ਮਹਿ ਓਇ ਲਪਟਾਏ ॥
35 ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥
36 ਓਹ ਬੇਲਾ ਕਛੁ ਚੀਤਿ ਨ ਆਵੈ ॥
37 ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥
38 ਆਸਾ ਬੰਧੀ ਮੂਰਖ ਦੇਹ ॥
39 ਕਾਮ ਕ੍ਰੋਧ ਲਪਟਿਓ ਅਸਨੇਹ ॥
40 ਸਿਰ ਊਪਰਿ ਠਾਢੋ ਧਰਮ ਰਾਇ ॥
41 ਮੀਠੀ ਕਰਿ ਕਰਿ ਬਿਖਿਆ ਖਾਇ ॥੨॥
42 ਹਉ ਬੰਧਉ ਹਉ ਸਾਧਉ ਬੈਰੁ ॥
43 ਹਮਰੀ ਭੂਮਿ ਕਉਣੁ ਘਾਲੈ ਪੈਰੁ ॥
44 ਹਉ ਪੰਡਿਤੁ ਹਉ ਚਤੁਰੁ ਸਿਆਣਾ ॥
45 ਕਰਣੈਹਾਰੁ ਨ ਬੁਝੈ ਬਿਗਾਨਾ ॥੩॥
46 ਅਪੁਨੀ ਗਤਿ ਮਿਤਿ ਆਪੇ ਜਾਨੈ ॥
47 ਕਿਆ ਕੋ ਕਹੈ ਕਿਆ ਆਖਿ ਵਖਾਨੈ ॥
48 ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
49 ਅਪਨਾ ਭਲਾ ਸਭ ਕਾਹੂ ਮੰਗਨਾ ॥੪॥
50 ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥
51 ਅੰਤੁ ਨਾਹੀ ਕਿਛੁ ਪਾਰਾਵਾਰੁ ॥
52 ਦਾਸ ਅਪਨੇ ਕਉ ਦੀਜੈ ਦਾਨੁ ॥
53 ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
54 ਗਉੜੀ ਗੁਆਰੇਰੀ ਮਹਲਾ ੫ ॥
55 ਅਨਿਕ ਜਤਨ ਨਹੀ ਹੋਤ ਛੁਟਾਰਾ ॥
56 ਬਹੁਤੁ ਸਿਆਣਪ ਆਗਲ ਭਾਰਾ ॥
57 ਹਰਿ ਕੀ ਸੇਵਾ ਨਿਰਮਲ ਹੇਤ ॥
58 ਪ੍ਰਭ ਕੀ ਦਰਗਹ ਸੋਭਾ ਸੇਤ ॥੧॥