Ang 23
1 ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥
2 ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥
3 ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥
4 ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥
5 ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥
6 ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥
7 ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥
8 ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥
9 ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥
10 ਸਿਰੀਰਾਗੁ ਮਹਲਾ ੧ ਘਰੁ ੨ ॥
11 ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥
12 ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥
13 ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥
14 ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥
15 ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥
16 ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥
17 ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥
18 ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥
19 ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥
20 ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥
21 ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥
22 ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥
23 ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥
24 ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥
25 ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥
26 ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥
27 ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥
28 ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥
29 ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥
30 ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥
31 ਸਿਰੀਰਾਗੁ ਮਹਲਾ ੧ ਘਰੁ ੩ ॥
32 ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥
33 ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥
34 ਕਾਹੇ ਗਰਬਸਿ ਮੂੜੇ ਮਾਇਆ ॥
35 ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥
36 ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥
37 ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥
38 ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥
39 ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥