Sri Guru Granth Sahib Ji

Ang 283

Сменить перевод

1 ਪੁਰਬ ਲਿਖੇ ਕਾ ਲਿਖਿਆ ਪਾਈਐ ॥

2 ਦੂਖ ਸੂਖ ਪ੍ਰਭ ਦੇਵਨਹਾਰੁ ॥

3 ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥

4 ਜੋ ਕਛੁ ਕਰੈ ਸੋਈ ਸੁਖੁ ਮਾਨੁ ॥

5 ਭੂਲਾ ਕਾਹੇ ਫਿਰਹਿ ਅਜਾਨ ॥

6 ਕਉਨ ਬਸਤੁ ਆਈ ਤੇਰੈ ਸੰਗ ॥

7 ਲਪਟਿ ਰਹਿਓ ਰਸਿ ਲੋਭੀ ਪਤੰਗ ॥

8 ਰਾਮ ਨਾਮ ਜਪਿ ਹਿਰਦੇ ਮਾਹਿ ॥

9 ਨਾਨਕ ਪਤਿ ਸੇਤੀ ਘਰਿ ਜਾਹਿ ॥੪॥

10 ਜਿਸੁ ਵਖਰ ਕਉ ਲੈਨਿ ਤੂ ਆਇਆ ॥

11 ਰਾਮ ਨਾਮੁ ਸੰਤਨ ਘਰਿ ਪਾਇਆ ॥

12 ਤਜਿ ਅਭਿਮਾਨੁ ਲੇਹੁ ਮਨ ਮੋਲਿ ॥

13 ਰਾਮ ਨਾਮੁ ਹਿਰਦੇ ਮਹਿ ਤੋਲਿ ॥

14 ਲਾਦਿ ਖੇਪ ਸੰਤਹ ਸੰਗਿ ਚਾਲੁ ॥

15 ਅਵਰ ਤਿਆਗਿ ਬਿਖਿਆ ਜੰਜਾਲ ॥

16 ਧੰਨਿ ਧੰਨਿ ਕਹੈ ਸਭੁ ਕੋਇ ॥

17 ਮੁਖ ਊਜਲ ਹਰਿ ਦਰਗਹ ਸੋਇ ॥

18 ਇਹੁ ਵਾਪਾਰੁ ਵਿਰਲਾ ਵਾਪਾਰੈ ॥

19 ਨਾਨਕ ਤਾ ਕੈ ਸਦ ਬਲਿਹਾਰੈ ॥੫॥

20 ਚਰਨ ਸਾਧ ਕੇ ਧੋਇ ਧੋਇ ਪੀਉ ॥

21 ਅਰਪਿ ਸਾਧ ਕਉ ਅਪਨਾ ਜੀਉ ॥

22 ਸਾਧ ਕੀ ਧੂਰਿ ਕਰਹੁ ਇਸਨਾਨੁ ॥

23 ਸਾਧ ਊਪਰਿ ਜਾਈਐ ਕੁਰਬਾਨੁ ॥

24 ਸਾਧ ਸੇਵਾ ਵਡਭਾਗੀ ਪਾਈਐ ॥

25 ਸਾਧਸੰਗਿ ਹਰਿ ਕੀਰਤਨੁ ਗਾਈਐ ॥

26 ਅਨਿਕ ਬਿਘਨ ਤੇ ਸਾਧੂ ਰਾਖੈ ॥

27 ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥

28 ਓਟ ਗਹੀ ਸੰਤਹ ਦਰਿ ਆਇਆ ॥

29 ਸਰਬ ਸੂਖ ਨਾਨਕ ਤਿਹ ਪਾਇਆ ॥੬॥

30 ਮਿਰਤਕ ਕਉ ਜੀਵਾਲਨਹਾਰ ॥

31 ਭੂਖੇ ਕਉ ਦੇਵਤ ਅਧਾਰ ॥

32 ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥

33 ਪੁਰਬ ਲਿਖੇ ਕਾ ਲਹਣਾ ਪਾਹਿ ॥

34 ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥

35 ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥

36 ਜਪਿ ਜਨ ਸਦਾ ਸਦਾ ਦਿਨੁ ਰੈਣੀ ॥

37 ਸਭ ਤੇ ਊਚ ਨਿਰਮਲ ਇਹ ਕਰਣੀ ॥

38 ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥

39 ਨਾਨਕ ਸੋ ਜਨੁ ਨਿਰਮਲੁ ਥੀਆ ॥੭॥

40 ਜਾ ਕੈ ਮਨਿ ਗੁਰ ਕੀ ਪਰਤੀਤਿ ॥

41 ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

42 ਭਗਤੁ ਭਗਤੁ ਸੁਨੀਐ ਤਿਹੁ ਲੋਇ ॥

43 ਜਾ ਕੈ ਹਿਰਦੈ ਏਕੋ ਹੋਇ ॥

44 ਸਚੁ ਕਰਣੀ ਸਚੁ ਤਾ ਕੀ ਰਹਤ ॥

45 ਸਚੁ ਹਿਰਦੈ ਸਤਿ ਮੁਖਿ ਕਹਤ ॥

46 ਸਾਚੀ ਦ੍ਰਿਸਟਿ ਸਾਚਾ ਆਕਾਰੁ ॥

47 ਸਚੁ ਵਰਤੈ ਸਾਚਾ ਪਾਸਾਰੁ ॥

48 ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥

49 ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥

50 ਸਲੋਕੁ ॥

51 ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥

52 ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥

53 ਅਸਟਪਦੀ ॥

54 ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥

55 ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥

56 ਤਿਸ ਤੇ ਪਰੈ ਨਾਹੀ ਕਿਛੁ ਕੋਇ ॥

57 ਸਰਬ ਨਿਰੰਤਰਿ ਏਕੋ ਸੋਇ ॥

58 ਆਪੇ ਬੀਨਾ ਆਪੇ ਦਾਨਾ ॥

59 ਗਹਿਰ ਗੰਭੀਰੁ ਗਹੀਰੁ ਸੁਜਾਨਾ ॥

60 ਪਾਰਬ੍ਰਹਮ ਪਰਮੇਸੁਰ ਗੋਬਿੰਦ ॥

61 ਕ੍ਰਿਪਾ ਨਿਧਾਨ ਦਇਆਲ ਬਖਸੰਦ ॥

62 ਸਾਧ ਤੇਰੇ ਕੀ ਚਰਨੀ ਪਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами