Ang 372
1 ਆਸਾ ਮਹਲਾ ੫ ॥
2 ਪਰਦੇਸੁ ਝਾਗਿ ਸਉਦੇ ਕਉ ਆਇਆ ॥
3 ਵਸਤੁ ਅਨੂਪ ਸੁਣੀ ਲਾਭਾਇਆ ॥
4 ਗੁਣ ਰਾਸਿ ਬੰਨੑਿ ਪਲੈ ਆਨੀ ॥
5 ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥
6 ਸਾਹ ਵਾਪਾਰੀ ਦੁਆਰੈ ਆਏ ॥
7 ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥
8 ਸਾਹਿ ਪਠਾਇਆ ਸਾਹੈ ਪਾਸਿ ॥
9 ਅਮੋਲ ਰਤਨ ਅਮੋਲਾ ਰਾਸਿ ॥
10 ਵਿਸਟੁ ਸੁਭਾਈ ਪਾਇਆ ਮੀਤ ॥
11 ਸਉਦਾ ਮਿਲਿਆ ਨਿਹਚਲ ਚੀਤ ॥੨॥
12 ਭਉ ਨਹੀ ਤਸਕਰ ਪਉਣ ਨ ਪਾਨੀ ॥
13 ਸਹਜਿ ਵਿਹਾਝੀ ਸਹਜਿ ਲੈ ਜਾਨੀ ॥
14 ਸਤ ਕੈ ਖਟਿਐ ਦੁਖੁ ਨਹੀ ਪਾਇਆ ॥
15 ਸਹੀ ਸਲਾਮਤਿ ਘਰਿ ਲੈ ਆਇਆ ॥੩॥
16 ਮਿਲਿਆ ਲਾਹਾ ਭਏ ਅਨੰਦ ॥
17 ਧੰਨੁ ਸਾਹ ਪੂਰੇ ਬਖਸਿੰਦ ॥
18 ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥
19 ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥
20 ਆਸਾ ਮਹਲਾ ੫ ॥
21 ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥
22 ਨਹ ਦੇਖਿਓ ਰੂਪ ਰੰਗ ਸਂੀਗਾਰੋ ॥
23 ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥
24 ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥
25 ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥
26 ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥
27 ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥
28 ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥
29 ਆਂਗਨਿ ਮੇਰੈ ਸੋਭਾ ਚੰਦ ॥
30 ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥
31 ਬਸਤ੍ਰ ਹਮਾਰੇ ਰੰਗਿ ਚਲੂਲ ॥
32 ਸਗਲ ਆਭਰਣ ਸੋਭਾ ਕੰਠਿ ਫੂਲ ॥
33 ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥
34 ਦੁਸਟ ਦੂਤ ਕੀ ਚੂਕੀ ਕਾਨਿ ॥੩॥
35 ਸਦ ਖੁਸੀਆ ਸਦਾ ਰੰਗ ਮਾਣੇ ॥
36 ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥
37 ਕਹੁ ਨਾਨਕ ਜਉ ਪਿਰਹਿ ਸੀਗਾਰੀ ॥
38 ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥
39 ਆਸਾ ਮਹਲਾ ੫ ॥
40 ਦਾਨੁ ਦੇਇ ਕਰਿ ਪੂਜਾ ਕਰਨਾ ॥
41 ਲੈਤ ਦੇਤ ਉਨੑ ਮੂਕਰਿ ਪਰਨਾ ॥
42 ਜਿਤੁ ਦਰਿ ਤੁਮੑ ਹੈ ਬ੍ਰਾਹਮਣ ਜਾਣਾ ॥
43 ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥
44 ਐਸੇ ਬ੍ਰਾਹਮਣ ਡੂਬੇ ਭਾਈ ॥
45 ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥
46 ਅੰਤਰਿ ਲੋਭੁ ਫਿਰਹਿ ਹਲਕਾਏ ॥
47 ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥
48 ਮਾਇਆ ਮੂਠਾ ਚੇਤੈ ਨਾਹੀ ॥
49 ਭਰਮੇ ਭੂਲਾ ਬਹੁਤੀ ਰਾਹੀ ॥੨॥
50 ਬਾਹਰਿ ਭੇਖ ਕਰਹਿ ਘਨੇਰੇ ॥
51 ਅੰਤਰਿ ਬਿਖਿਆ ਉਤਰੀ ਘੇਰੇ ॥
52 ਅਵਰ ਉਪਦੇਸੈ ਆਪਿ ਨ ਬੂਝੈ ॥
53 ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥
54 ਮੂਰਖ ਬਾਮਣ ਪ੍ਰਭੂ ਸਮਾਲਿ ॥
55 ਦੇਖਤ ਸੁਨਤ ਤੇਰੈ ਹੈ ਨਾਲਿ ॥
56 ਕਹੁ ਨਾਨਕ ਜੇ ਹੋਵੀ ਭਾਗੁ ॥
57 ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥
58 ਆਸਾ ਮਹਲਾ ੫ ॥