Sri Guru Granth Sahib Ji

Ang 484

Сменить перевод

1 ਆਸਾ ॥

2 ਮੇਰੀ ਬਹੁਰੀਆ ਕੋ ਧਨੀਆ ਨਾਉ ॥

3 ਲੇ ਰਾਖਿਓ ਰਾਮ ਜਨੀਆ ਨਾਉ ॥੧॥

4 ਇਨੑ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥

5 ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥

6 ਕਹਤੁ ਕਬੀਰ ਸੁਨਹੁ ਮੇਰੀ ਮਾਈ ॥

7 ਇਨੑ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥

8 ਆਸਾ ॥

9 ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥

10 ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥

11 ਘੂੰਘਟੁ ਕਾਢਿ ਗਈ ਤੇਰੀ ਆਗੈ ॥

12 ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥

13 ਘੂੰਘਟ ਕਾਢੇ ਕੀ ਇਹੈ ਬਡਾਈ ॥

14 ਦਿਨ ਦਸ ਪਾਂਚ ਬਹੂ ਭਲੇ ਆਈ ॥੨॥

15 ਘੂੰਘਟੁ ਤੇਰੋ ਤਉ ਪਰਿ ਸਾਚੈ ॥

16 ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥

17 ਕਹਤ ਕਬੀਰ ਬਹੂ ਤਬ ਜੀਤੈ ॥

18 ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥

19 ਆਸਾ ॥

20 ਕਰਵਤੁ ਭਲਾ ਨ ਕਰਵਟ ਤੇਰੀ ॥

21 ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥

22 ਹਉ ਵਾਰੀ ਮੁਖੁ ਫੇਰਿ ਪਿਆਰੇ ॥

23 ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥

24 ਜਉ ਤਨੁ ਚੀਰਹਿ ਅੰਗੁ ਨ ਮੋਰਉ ॥

25 ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥

26 ਹਮ ਤੁਮ ਬੀਚੁ ਭਇਓ ਨਹੀ ਕੋਈ ॥

27 ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥

28 ਕਹਤੁ ਕਬੀਰੁ ਸੁਨਹੁ ਰੇ ਲੋਈ ॥

29 ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥

30 ਆਸਾ ॥

31 ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥

32 ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥

33 ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥

34 ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥

35 ਧਰਨਿ ਅਕਾਸ ਕੀ ਕਰਗਹ ਬਨਾਈ ॥

36 ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥

37 ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥

38 ਜੋਲਾਹੇ ਘਰੁ ਅਪਨਾ ਚੀਨੑਾਂ ਘਟ ਹੀ ਰਾਮੁ ਪਛਾਨਾਂ ॥੩॥

39 ਕਹਤੁ ਕਬੀਰੁ ਕਾਰਗਹ ਤੋਰੀ ॥

40 ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥

41 ਆਸਾ ॥

42 ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥

43 ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥

44 ਪੂਜਹੁ ਰਾਮੁ ਏਕੁ ਹੀ ਦੇਵਾ ॥

45 ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥

46 ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥

47 ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥

48 ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥

49 ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥

50 ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥

51 ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами