Ang 528
1 ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
2 ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
3 ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
4 ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥
5 ਦੇਵਗੰਧਾਰੀ ॥
6 ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥
7 ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥
8 ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥
9 ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥
10 ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥
11 ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮੑਾਰੀ ॥੨॥੫॥
12 ਦੇਵਗੰਧਾਰੀ ॥
13 ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥
14 ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥
15 ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥
16 ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥
17 ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥
18 ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧
19 ਦੇਵਗੰਧਾਰੀ ਮਹਲਾ ੫ ਘਰੁ ੨ ॥
20 ੴ ਸਤਿਗੁਰ ਪ੍ਰਸਾਦਿ ॥
21 ਮਾਈ ਗੁਰ ਚਰਣੀ ਚਿਤੁ ਲਾਈਐ ॥
22 ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
23 ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥
24 ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
25 ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥
26 ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥
27 ਦੇਵਗੰਧਾਰੀ ॥
28 ਮਾਈ ਹੋਨਹਾਰ ਸੋ ਹੋਈਐ ॥
29 ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥
30 ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥
31 ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥
32 ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥
33 ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥