Ang 531
1 ਦੇਵਗੰਧਾਰੀ ੫ ॥
2 ਮਾਈ ਜੋ ਪ੍ਰਭ ਕੇ ਗੁਨ ਗਾਵੈ ॥
3 ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥
4 ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥
5 ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
6 ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥
7 ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥
8 ਦੇਵਗੰਧਾਰੀ ੫ ॥
9 ਚੰਚਲੁ ਸੁਪਨੈ ਹੀ ਉਰਝਾਇਓ ॥
10 ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥
11 ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥
12 ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥
13 ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥
14 ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥
15 ਦੇਵਗੰਧਾਰੀ ੫ ॥
16 ਸਰਬ ਸੁਖਾ ਗੁਰ ਚਰਨਾ ॥
17 ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥
18 ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥
19 ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥
20 ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥
21 ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੨॥੧੬॥
22 ਦੇਵਗੰਧਾਰੀ ਮਹਲਾ ੫ ॥
23 ਅਪੁਨੇ ਹਰਿ ਪਹਿ ਬਿਨਤੀ ਕਹੀਐ ॥
24 ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥
25 ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥
26 ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥
27 ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥
28 ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
29 ਦੇਵਗੰਧਾਰੀ ੫ ॥
30 ਗੁਰ ਕੇ ਚਰਨ ਰਿਦੈ ਪਰਵੇਸਾ ॥
31 ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥
32 ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥
33 ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥੧॥
34 ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥
35 ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥ ਛਕੇ ੩ ॥
36 ਦੇਵਗੰਧਾਰੀ ਮਹਲਾ ੫ ॥
37 ਮਾਈ ਪ੍ਰਭ ਕੇ ਚਰਨ ਨਿਹਾਰਉ ॥