Ang 570
1 ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥
2 ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥
3 ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥
4 ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
5 ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥
6 ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥
7 ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥
8 ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥
9 ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥
10 ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
11 ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥
12 ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥
13 ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥
14 ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥
15 ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥
16 ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
17 ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥
18 ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥
19 ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥
20 ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥
21 ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥
22 ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥
23 ਵਡਹੰਸੁ ਮਹਲਾ ੩ ॥
24 ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥
25 ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥
26 ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥
27 ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥
28 ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥
29 ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥
30 ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥
31 ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥
32 ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥
33 ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥
34 ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥
35 ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥
36 ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥