Ang 643
1 ਸਲੋਕੁ ਮਃ ੩ ॥
2 ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥
3 ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥
4 ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥
5 ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥
6 ਮਃ ੩ ॥
7 ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥
8 ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥
9 ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥
10 ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥
11 ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥
12 ਪਉੜੀ ॥
13 ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥
14 ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥
15 ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥
16 ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥
17 ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥
18 ਸਲੋਕੁ ਮਃ ੩ ॥
19 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥
20 ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
21 ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥
22 ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥
23 ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥
24 ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥
25 ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥
26 ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
27 ਮਃ ੩ ॥
28 ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥
29 ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥
30 ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥
31 ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥
32 ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥
33 ਪਉੜੀ ॥
34 ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥
35 ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
36 ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥
37 ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥
38 ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
39 ਸਲੋਕੁ ਮਃ ੩ ॥
40 ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥
41 ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
42 ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥