Ang 650
1 ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
2 ਪਉੜੀ ॥
3 ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥
4 ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥
5 ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥
6 ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥
7 ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
8 ਸਲੋਕੁ ਮਃ ੩ ॥
9 ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥
10 ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥
11 ਮਃ ੩ ॥
12 ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥
13 ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥
14 ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥
15 ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥
16 ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥
17 ਪਉੜੀ ॥
18 ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥
19 ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥
20 ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥
21 ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥
22 ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥
23 ਸਲੋਕੁ ਮਃ ੩ ॥
24 ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
25 ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
26 ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
27 ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
28 ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
29 ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
30 ਮਃ ੩ ॥
31 ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥
32 ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥
33 ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥
34 ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥
35 ਪਉੜੀ ॥
36 ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥
37 ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥
38 ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥
39 ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥
40 ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥