Ang 673
1 ਧਨਾਸਰੀ ਮਹਲਾ ੫ ॥
2 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥
3 ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੑੀ ਬਿਪਰੀਤਿ ॥੧॥
4 ਮਾਇਆ ਮੋਹ ਭੂਲੋ ਅਵਰੈ ਹੀਤ ॥
5 ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥
6 ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥
7 ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥
8 ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥
9 ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥
10 ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥
11 ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥
12 ਧਨਾਸਰੀ ਮਹਲਾ ੫ ॥
13 ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
14 ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
15 ਤੁਮੑ ਕਰਹੁ ਦਇਆ ਮੇਰੇ ਸਾਈ ॥
16 ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
17 ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
18 ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
19 ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
20 ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
21 ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
22 ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
23 ਧਨਾਸਰੀ ਮਹਲਾ ੫ ॥
24 ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥
25 ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥
26 ਪ੍ਰਭ ਕੀ ਓਟ ਗਹੀ ਤਉ ਛੂਟੋ ॥
27 ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥
28 ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥
29 ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥
30 ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥
31 ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥
32 ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥
33 ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥
34 ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥
35 ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
36 ਧਨਾਸਰੀ ਮਹਲਾ ੫ ॥
37 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥